- Updated: January 06, 2024 11:37 AM
ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 28 ਸਾਲਾ ਨੌਜਵਾਨ ਯੁਗਵੀਰ ਸਿੰਘ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸੀ। ਮ੍ਰਿਤਕ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਹੇ ਰਣਧੀਰ ਸਿੰਘ ਕਾਕਾ ਸਾਰੋਂ ਦਾ ਪੋਤਾ ਸੀ।
ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਮਾਤਾ-ਪਿਤਾ ਕੁੱਝ ਸਮੇਂ ਤੋਂ ਕੈਨੇਡਾ ਵਿਚ ਹੀ ਰਹਿੰਦੇ ਹਨ। ਯੁਗਵੀਰ ਪੜ੍ਹਾਈ ਕਰਨ ਲਈ ਕੁੱਝ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਹੁਣ ਉਸ ਦੇ ਮਾਤਾ ਪਿਤਾ ਵੀ ਉਸ ਕੋਲ ਕੈਨੇਡਾ ਰਹਿੰਦੇ ਸਨ।