ਕੈਨੇਡਾ ,3 ਕਿੱਲੇ ਜ਼ਮੀਨ ਵੇਚ ਕੇ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ। 

ਕੈਨੇਡਾ ,3 ਕਿੱਲੇ ਜ਼ਮੀਨ ਵੇਚ ਕੇ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ। 

ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਤਿੰਨ ਕਿੱਲੇ ਜ਼ਮੀਨ ਵੇਚ ਕੇ ਵਿਦੇਸ਼ ਗਿਆ ਸੀ। ਜਿਸ ਤੋਂ ਬਾਅਦ ਉਸ ਦੇ ਛੋਟੇ ਭਰਾ ਨੇ ਵੀ ਕੈਨੇਡਾ ਜਾਣਾ ਸੀ ਪਰ ਇਸ ਮੰਦਭਾਗੀ ਖਬਰ ਦੇ ਨਾਲ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿਤਾ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ।