ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਨੇ ਦੁਬਈ ਵਿਚ ਤੋੜਿਆ ਦਮ। 

 ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਨੇ ਦੁਬਈ ਵਿਚ ਤੋੜਿਆ ਦਮ। 

ਰੋਜ਼ੀ-ਰੋਟੀ ਕਮਾਉਣ ਤਿੰਨ ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਦੇ ਪਿੰਡ ਓਠੀਆਂ ਦੇ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦਸਿਆ ਕਿ ਘਰ ਦੀ ਆਰਥਕ ਸਥਿਤੀ ਕਾਰਨ ਉਨ੍ਹਾਂ ਨੇ ਅਪਣੇ ਵੱਡੇ ਲੜਕੇ ਗੁਰਲਾਲ ਸਿੰਘ ਨੂੰ ਤਿੰਨ ਸਾਲ ਪਹਿਲਾਂ ਦੁਬਈ ਭੇਜਿਆ ਗਿਆ ਸੀ, ਜੋ ਹੁਣ ਅਪਣੇ ਪਿੰਡ ਆਉਣ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮ੍ਰਿਤਕ ਦੇਹ ਤਿੰਨ-ਚਾਰ ਦਿਨਾਂ ਵਿਚ ਦੁਬਈ ਤੋਂ ਪਿੰਡ ਉਠੀਆਂ ਜ਼ਿਲ੍ਹਾ ਅੰਮ੍ਰਿਤਸਰ ਪਹੁੰਚ ਜਾਏਗੀ। ਨੌਜਵਾਨ ਦੀ ਮੌਤ ਦੀ ਖ਼ਬਰ ਮਗਰੋਂ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਹੈ।