- Updated: December 03, 2023 11:04 AM
ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਕਾਰੋਬਾਰ ਸੈੱਟ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਚੰਗੀ ਕਮਾਈ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਨਾਲ ਵਾਪਰਿਆ, ਜਿਸ ਦੀ ਮਾਮੂਲੀ ਬੀਮਾਰੀ ਦੇ ਬਾਅਦ ਮੌ.ਤ ਹੋ ਗਈ।
ਮ੍ਰਿਤਕ ਦੀ ਪਛਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਉਹ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਥੋੜ੍ਹਾ ਬੀਮਾਰ ਸੀ ਜਿਸ ਦੇ ਬਾਅਦ ਅਚਾਨਕ ਉਸ ਦੇ ਦੇਹਾਂਤ ਦੀ ਖਬਰ ਮਿਲੀ। ਲਕਸ਼ਦੀਪ ਅਜੇ 20 ਦਿਨ ਪਹਿਲਾਂ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲਾਸ਼ ਭਾਰਤ ਲਿਆਉਂਣ ਲਈ ਮਦਦ ਕੀਤੀ ਜਾਵੇ।