ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦੇ ਦੌਰੇ ਨਾਲ ਮੌਤ, ਤਿੰਨ ਦਿਨ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦੇ ਦੌਰੇ ਨਾਲ ਮੌਤ, ਤਿੰਨ ਦਿਨ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

ਕੈਨੇਡਾ ਦੇ ਬਰੰਪਟਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਜਾਨ ਚਲੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਤਖਾਣਵਧ ਦੇ ਨੌਜਵਾਨ ਦੀ ਦਿਲਦਾ ਦੌਰਾ ਪੈਣ ਕਰਕੇ ਜਾਨ ਚਲੀ ਗਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਸ ਸੁਨਹਿਰੀ ਭਵਿੱਖ ਦੀ ਆਸ ਲਏ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਅਜੇ 3 ਦਿਨ ਪਹਿਲਾਂ ਹੀ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਇਹ ਵੀ ਖਬਰ ਹੈ ਕਿ ਕੈਨੇਡਾ ਤੋਂ ਪਿੰਡ ਮੁੜਨ ਤੋਂ 8 ਦਿਨ ਪਹਿਲਾਂ ਹੀ ਮੁੰਡੇ ਦੇ ਸਾਹ ਨਿਕਲ ਗਏ। ਮਾਪਿਆਂ ਦਾ ਹਾਲ ਨਹੀਂ ਦੇਖ ਹੁੰਦਾ।

ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਵਿਚ ਸੁਖਜਿੰਦਰ ਸਿੰਘ ਦੀ ਮੌਤ ਨੂੰ ਲੈ ਕੇ ਕਾਫੀ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਸਰਕਾਰਾਂ ਸਾਡੇ ਬੱਚਿਆਂ ਨੂੰ ਪੰਜਾਬ ਵਿੱਚ ਰੁਜ਼ਗਾਰ ਦੇਣ ਤਾਂ ਸਾਡੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਕੀ ਲੋੜ ਹੈ। ਪਰਿਵਾਰ ਮੁਤਾਬਕ ਉਹ ਬੜੀ ਮੁਸ਼ਕਿਲ ਨਾਲ ਆਪਣੇ ਪੁੱਤ ਦੀ ਲਾਸ਼ ਨੂੰ ਪਿੰਡ ਲੈ ਕੇ ਆਏ ਤੇ ਅੱਜ ਪਿੰਡ ਤਖਾਣਵੱਧ ਵਿਖੇ ਸੁਖਜਿੰਦਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ।