ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ''ਚ ਵਾਪਰੇ ਸੜਕ ਹਾਦਸੇ ਵਿੱਚ ਮੌਤ, ਸਦਮੇ ''ਚ ਪਰਿਵਾਰ,6 ਸਾਲ ਪਹਿਲਾਂ ਗਿਆ ਸੀ ਵਿਦੇਸ਼

ਮਾਪਿਆਂ ਦੇ ਇਕਲੌਤੇ ਪੁੱਤ ਦੀ ਅਮਰੀਕਾ ''ਚ ਵਾਪਰੇ ਸੜਕ ਹਾਦਸੇ ਵਿੱਚ ਮੌਤ, ਸਦਮੇ ''ਚ ਪਰਿਵਾਰ,6 ਸਾਲ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਤੋਂ ਹਰੇਕ ਸਾਰ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਵਿਚ ਸੈਟਲ ਹੋਣ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਨੌਕਰੀ ਕਰਕੇ ਘਰ ਦੀ ਆਰਥਿਕ ਮਦਦ ਕਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਅਜਿਹਾ ਵਾਪਰ ਜਾਂਦਾ ਹੈ ਜੋ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਹੁੰਦਾ। ਅਜਿਹਾ ਹੀ ਇਕ ਹਾਦਸਾ ਕੋਟਕਪੂਰਾ ਦੇ ਨੇੜੇ ਪਿੰਡ ਢੀਮਾਂ ਵਾਲੀ ਵਿਖੇ ਵਾਪਰਿਆ ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਦੀਵਾਲੀ ਵਾਲੇ ਦਿਨ ਮੌ.ਤ ਹੋ ਗਈ।

ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਮ੍ਰਿਤਕ ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਨਾਲ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਦਿਓਲ (26) ਪੁੱਤਰ ਇਕਬਾਲ ਸਿੰਘ ਦਿਓਲ ਦੀ ਦਰਦਨਾਕ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਪਰਮਪ੍ਰੀਤ ਸਿੰਘ ਪੰਜਗਰਾਈ ਕਲਾਂ ਦੇ ਉੱਘੇ ਸਮਾਜਸੇਵੀ ਸੁਖਮੰਦਰ ਸਿੰਘ ਬਰਾੜ ਦਾ ਸਕਾ ਭਣੇਵਾਂ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਨੌਜਵਾਨਾਂ ਦੀ ਵਿਦੇਸ਼ਾਂ 'ਚ ਮੌਤ ਹੋ ਚੁੱਕੀ ਹੈ।

ਮਾਪਿਆਂ ‘ਤੇ ਪੁੱਤ ਦੀ ਇਸ ਬੇਵਕਤੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪੂਰੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।