ਮੰਦਭਾਗੀ ਖ਼ਬਰ: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਮੰਦਭਾਗੀ ਖ਼ਬਰ: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਸ਼ਾਹਕੋਟ ਦੇ ਮੁਹੱਲਾ ਇੰਪਲਾਇਜ਼ ਕਾਲੋਨੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਰਣਜੋਧ ਸਿੰਘ ਜੋਧਾ ਦੇ ਭਰਾ ਬਬਨਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਅਮਰੀਕਾ ਵਿਚ ਪਿਛਲੇ ਕੁਝ ਸਾਲਾਂ ਤੋਂ ਪਰਿਵਾਰ ਨਾਲ ਰਹਿ ਰਿਹਾ ਹੈ।

ਉਸ ਦੇ ਭਰਾ ਰਣਜੋਧ ਸਿੰਘ ਜੋਧਾ ਜੋ ਹਾਲੇ ਸਿਰਫ਼ 31 ਸਾਲਾ ਦਾ ਸੀ, ਉਸ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਣਜੋਧ ਸਿੰਘ ਦੀ ਮਾਂ ਇਕੱਲੇ ਹੀ ਸ਼ਾਹਕੋਟ ਵਿਚ ਰਹਿੰਦੇ ਹਨ। ਜਦੋਂ ਪਰਿਵਾਰ ਨੂੰ ਇਸ ਮੰਦਭਾਗੀ ਖ਼ਬਰ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਦੁੱਖਾਂ ਦਾ ਪਹਾੜ ਟੁੱਟ ਪਿਆ। ਰਣਜੋਧ ਦੋ ਬੱਚਿਆਂ ਦਾ ਪਿਤਾ ਸੀ ਅਤੇ ਅਮਰੀਕਾ ਵਿਚ ਟਰਾਲਾ ਚਲਾਉਂਦਾ ਸੀ।