- Updated: June 26, 2026 06:07 PM
ਪੰਜਾਬ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਭੇਤਭਰੇ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਨੇ ਜੇਲ੍ਹ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਹੁਸ਼ਿਆਰਪੁਰ ਦੇ ਕਸਬਾ ਮਿਆਣੀ ਦਾ ਰਹਿਣ ਵਾਲਾ ਸੀ। ਨੌਜਵਾਨ ਚੰਗੇ ਭਵਿੱਖ ਲਈ 4 ਸਾਲ ਪਹਿਲਾਂ ਗਿਆ ਵਿਦੇਸ਼ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਜਾਣਕਾਰੀ ਮੁਤਾਬਕ ਨੌਜਵਾਨ ਨੂੰ ਪੁਲਿਸ ਨੇ ਕਿਸੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਜੇਲ੍ਹ ਵਿਚ ਕੁਝ ਘੰਟਿਆਂ ਬਾਅਦ ਹੀ ਉਸ ਨੇ ਜੇਲ੍ਹ ਦੇ ਸੈੱਲ ਵਿਚ ਖੁਦਕੁਸ਼ੀ ਕਰ ਲਈ। ਪਿਛਲੇ ਚਾਰ ਸਾਲਾਂ ਤੋਂ ਇਟਲੀ ਦੇ ਬਰੇਸ਼ੀਆ ਵਿੱਚ ਰਹਿ ਰਿਹਾ ਸੀ ਤੇ ਹੁਣ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਆਈ ਹੈ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਕਰਜਾ ਚੁੱਕ ਕੇ ਉਸ ਨੂੰ ਇਟਲੀ ਭੇਜਿਆ ਸੀ ਤੇ ਉਹ ਚਾਰ ਸਾਲਾਂ ਤੋਂ ਇਟਲੀ ਵਿਚ ਹੀ ਰਹਿ ਰਿਹਾ ਸੀ, ਸਾਨੂੰ ਨਹੀਂ ਲੱਗਦਾ ਕਿ ਉਹ ਅਜਿਹਾ ਖੌਫਨਾਕ ਕਦਮ ਚੁੱਕੇਗਾ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।