- Updated: June 24, 2026 07:57 PM
ਘਰੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ (25) ਵਾਸੀ ਪਿੰਡ ਮੰਡਾਲਾ ਤਰਨਤਾਰਨ ਵਜੋਂ ਹੋਈ ਹੈ। ਬਿਕਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਵੇਂ ਹੀ ਪਰਿਵਾਰ ਨੂੰ ਮੌਤ ਦੀ ਖ਼ਬਰ ਦਾ ਪਤਾ ਲੱਗਾ ਤਾਂ ਸੋਗ ਦੀ ਲਹਿਰ ਦੌੜ ਪਈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹੈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿਸ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਘਰ ਵਿੱਚ ਲਿਆਉਣ ਦੀ ਮੰਗ ਕੀਤੀ ਹੈ।