ਰੋਜ਼ੀ-ਰੋਟੀ ਦੀ ਖ਼ਾਤਰ ਸਰਬੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਤੇ ਦੋ ਮਾਸੂਮ ਬੱਚਿਆਂ ਦਾ ਪਿਤਾ ਸੀ

ਰੋਜ਼ੀ-ਰੋਟੀ ਦੀ ਖ਼ਾਤਰ ਸਰਬੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਤੇ ਦੋ ਮਾਸੂਮ ਬੱਚਿਆਂ ਦਾ ਪਿਤਾ ਸੀ

ਸਰਬੀਆ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵੀਰ ਰਾਮ ਸੋਨੂੰ ਧੀਰ ਪੁੱਤਰ ਰਾਮ ਲੁਭਾਇਆ ਵਜੋਂ ਹੋਈ ਹੈ, ਜੋਕਿ ਨਵਾਂਸ਼ਹਿਰ ਦੇ ਪਿੰਡ ਗੜੀ ਅਜੀਤ ਸਿੰਘ ਦਾ ਰਹਿਣ ਵਾਲਾ ਸੀ। ਨੌਜਵਾਨ 4 ਭੈਣਾਂ ਦਾ ਇਕਲੌਤਾ ਭਰਾ ਸੀ ਤੇ 2 ਮਾਸੂਮ ਬੱਚਿਆਂ ਦਾ ਪਿਓ ਸੀ।

ਸਰਬੀਆ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਉਸ ਦੇ ਪਿੰਡ ਗੜੀ ਅਜੀਤ ਸਿੰਘ. ਜਿਲ੍ਹਾ ਨਵਾਂਸ਼ਹਿਰ ਪਹੁੰਚੀ, ਜਿਥੇ ਉਸ ਦਾ ਧਾਰਮਿਕ ਰੀਤੀ-ਰਿਵਾਜਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਸੁਖਵੀਰ ਰਾਮ ਸੋਨੂੰ ਦੀ ਬੇਵਕਤੀ ਮੌਤ ਨੇ ਸਾਰੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਸਾਰੇ ਪਿੰਡ ਸੋਗ ਦੀ ਲਹਿਰ ਹੈ। ਮ੍ਰਿਤਕ ਆਪਣੇ ਪਿੱਛੇ ਇੱਕ ਪੁੱਤਰ, ਧੀ, ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਸ ਦੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅੱਜ ਹੰਝੂਆਂ ਭਰੀਆਂ ਅੱਖਾਂ ਨਾਲ ਸਾਰੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ।