ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਪਟਿਆਲਾ ਦੇ ਨੌਜਵਾਨ ਦੀ ਹੋਈ ਮੌਤ,ਸਾਢੇ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਪਟਿਆਲਾ ਦੇ ਨੌਜਵਾਨ ਦੀ ਹੋਈ ਮੌਤ,ਸਾਢੇ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।ਨੌਜਵਾਨ ਦੀ ਪਹਿਚਾਣ ਚਰਨਜੀਤ ਸਿੰਘ ਚੀਮਾ (27) ਦੀ ਮੌਤ ਹੋ ਗਈ।  ਨੌਜਵਾਨ ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਸੇਹਰੀ ਦਾ ਰਹਿਣ ਵਾਲਾ ਸੀ।

ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਜਦੋਂ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਚਰਨਜੀਤ ਸਿੰਘ ਚੀਮਾ ਪਿੰਡ ਤੋਂ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਅਜੇ ਇਕ ਮਹੀਨਾ ਪਹਿਲਾਂ ਹੀ 24 ਫਰਵਰੀ 2024 ਨੂੰ ਪਿੰਡ ਸੇਹਰੀ ਵਿਖੇ ਰਹਿ ਕੇ ਵਾਪਸ ਕੈਨੇਡਾ ਗਿਆ ਸੀ। ਜੋ ਲੰਘੇ ਦਿਨੀਂ ਆਪਣੇ ਕੰਮ ਤੋਂ ਘਰ ਪਰਤਿਆ ਅਤੇ ਰਾਤ ਨੂੰ ਰੋਟੀ ਪਾਣੀ ਖਾ ਕੇ ਸੌਂ ਪਿਆ ਪਰ ਜਦੋਂ ਸਵੇਰੇ ਦੇਖਿਆ ਤਾਂ ਉਹ ਮ੍ਰਿਤਕ ਸੀ। ਚਰਨਜੀਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।