- Updated: October 22, 2026 08:36 PM
ਸਥਾਨਕ ਕਸਬੇ ਦੇ ਜੰਮਪਲ ਗੁਰਲਾਲ ਸਿੰਘ ਉਰਫ ਗਗਨਾ ਦੀ ਅਮਰੀਕਾ ਵਿਚ ਵਾਪਰੇ ਇਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਦੁਖਦਾਈ ਖ਼ਬਰ ਜਿਵੇਂ ਹੀ ਪਿੰਡ ਸਿੱਧਵਾਂ ਬੇਟ ਪਹੁੰਚੀ, ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਮੰਦਭਾਗੀ ਘਟਨਾ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।
ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਉਰਫ਼ ਗਗਨਾ ਪੁੱਤਰ ਚਮਕੌਰ ਸਿੰਘ ਆਪਣੀ ਪਤਨੀ ਬਲਜੀਤ ਕੌਰ ਸਮੇਤ ਪਿਛਲੇ ਸਮੇਂ ਤੋਂ ਅਮਰੀਕਾ ਵਿਚ ਰਹਿ ਰਿਹਾ ਸੀ। ਬੀਤੇ ਦਿਨੀਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਅਤੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਬੀਤੀ ਰਾਤ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਦੁਖਦਾਈ ਖ਼ਬਰ ਨਾਲ ਉਸ ਦੇ ਮਾਪਿਆਂ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਸ ਦੀਆਂ ਦੋਵੇਂ ਭੈਣਾਂ ਕੈਨੇਡਾ ਵਿਚ ਰਹਿੰਦੀਆਂ ਹਨ। ਉਸ ਦੇ ਨਜ਼ਦੀਕੀ ਦੋਸਤ ਬੱਬੂ ਕਲਸੀ ਨੇ ਦੱਸਿਆ ਕਿ ਗਗਨਾ ਦਾ ਅੰਤਿਮ ਸੰਸਕਾਰ ਅਮਰੀਕਾ ਵਿਚ ਹੀ ਕੀਤਾ ਜਾਵੇਗਾ।