ਪੰਜਾਬੀ ਨੌਜਵਾਨ ਹੋਇਆ ਅਮਰੀਕਾ ’ਚ ਲਾਪਤਾ,ਪਰਿਵਾਰ ਨੇ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

ਪੰਜਾਬੀ ਨੌਜਵਾਨ ਹੋਇਆ ਅਮਰੀਕਾ ’ਚ ਲਾਪਤਾ,ਪਰਿਵਾਰ ਨੇ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

ਇਥੋਂ ਦੇ ਨਜ਼ਦੀਕੀ ਪਿੰਡ ਪੁਰਾਣਾ ਬੱਲੜਵਾਲ ਦੇ ਨੌਜਵਾਨ ਮਲਕੀਤ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ 2022 ’ਚ ਅਮਰੀਕਾ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਤੇ ਕਰੀਬ 10 ਦਿਨ ਪਹਿਲਾਂ ਉਨ੍ਹਾਂ ਦੀ ਗੱਲ ਮਲਕੀਅਤ ਸਿੰਘ ਨਾਲ ਫੋਨ ’ਤੇ ਹੋਈ ਸੀ। ਇਸ ਉਪਰੰਤ ਉਨ੍ਹਾਂ ਨਾਲ ਸੰਪਰਕ ਨਹੀਂ ਹੋਇਆ।

ਸੂਬੇਦਾਰ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਅਮਰੀਕਾ ’ਚ ਰਿਪੋਰਟ ਦੇ ਦਿੱਤੀ ਗਈ ਹੈ ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਇਥੇ ਬੁਰਾ ਹਾਲ ਹੈ ਤੇ ਮਲਕੀਤ ਸਿੰਘ ਦੇ ਮਾਲਕ ਨੇ ਕਿਹਾ ਕਿ ਉਹ ਉਸ ਕੋਲੋਂ ਪੈਸੇ ਲੈ ਕੇ ਗੱਡੀ ਲੈਣ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਮਲਕੀਤ ਸਿੰਘ ਨੂੰ ਅਮਰੀਕਾ ਭੇਜਿਆ ਸੀ।