ਪੰਜਾਬੀ ਨੌਜਵਾਨ ਦਾ ਮਨੀਲਾ ''ਚ ਗੋਲੀਆਂ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਮਨੀਲਾ ''ਚ ਗੋਲੀਆਂ ਮਾਰ ਕੇ ਕਤਲ

ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਦੇ ਪਿੰਡ ਰੋਡੇ ਦੇ ਰਹਿਣ ਵਾਲੇ 26 ਸਾਲਾ ਜਸਪ੍ਰੀਤ ਸਿੰਘ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਲਗਭਗ 5 ਸਾਲ ਪਹਿਲਾਂ ਗਿਆ ਸੀ। ਬੀਤੇ ਕਲ ਜਦੋਂ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਜਸਪ੍ਰੀਤ ਸਿੰਘ ਦੇ ਦੋ ਭਰਾ ਅਤੇ ਇਕ ਭੈਣ ਹੈ ਜੋ ਪਿੰਡ ਰੋਡੇ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ ਕਿਉਂਕਿ ਜਸਪ੍ਰੀਤ ਸਿੰਘ ਦੇ ਪਿਤਾ ਦੀ ਬਚਪਨ ਵਿਚ ਮੌਤ ਹੋ ਗਈ ਸੀ ਜਿਸ ਕਰਕੇ ਉਨ੍ਹਾਂ ਨੂੰ ਨਾਨਕੇ ਪਰਿਵਾਰ ਨੇ ਪਾਲਿਆ ਸੀ। 

ਮਨੀਲਾ ਵਿਖੇ ਜਸਪ੍ਰੀਤ ਸਿੰਘ ਦੇ ਕਤਲ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਨੌਜਵਾਨ ਪੁੱਤਰ ਦੇ ਕਤਲ ਕਾਰਣ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।