ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਗੇਤਰ ਪਰਨੀਤੀ ਚੋਪੜਾ ਨਾਲ ਨਤਮਸਤਕ ਹੋਏ ਸਾਂਸਦ ਰਾਘਵ ਚੱਢਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਗੇਤਰ ਪਰਨੀਤੀ ਚੋਪੜਾ ਨਾਲ ਨਤਮਸਤਕ ਹੋਏ ਸਾਂਸਦ ਰਾਘਵ ਚੱਢਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੜਕਸਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੀ ਮੰਗੇਤਰ ਫ਼ਿਲਮੀ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿੱਥੇ ਉਨ੍ਹਾਂ ਵੱਲੋ ਗੁਰੂ ਘਰ 'ਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਕੇ ਅਸ਼ੀਰਵਾਦ ਲਿਆ। 

                 Image

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਗੁਰੂ ਘਰ ਵਿਚ ਲੰਗਰ ਹਾਲ ਤੇ ਜੂਠੇ ਬਰਤਨਾਂ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਰੀ ਸੁਰੱਖਿਆ ਫੋਰਸ ਤੈਨਾਤ ਸੀ। ਸੁਰੱਖਿਆ ਫੋਰਸ ਵਲੋਂ ਉਨ੍ਹਾਂ ਦੇ ਆਲੇ-ਦੁਆਲੇ ਘੇਰਾ ਬਣਾਕੇ ਰੱਖਿਆ ਹੋਇਆ ਸੀ। ਇਸ ਮੌਕੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨਾਲ ਨਜ਼ਰ ਆਏ।