- Updated: November 18, 2024 08:52 PM
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਂਸਦ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਅੰਮ੍ਰਿਤਸਰ ਦੇ ਐੱਮ.ਪੀ. ਗੁਰਜੀਤ ਸਿੰਘ ਔਜਲਾ ਸਮੇਤ ਕਈ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਦਾ ਏਅਰਪੋਰਟ 'ਤੇ ਸਵਾਗਤ ਕੀਤਾ।
ਸੂਤਰਾਂ ਮੁਤਾਬਕ, ਰਾਹੁਲ ਗਾਂਧੀ ਹਵਾਈ ਅੱਡੇ ਤੋਂ ਪਹਿਲਾਂ ਸਿੱਧਾ ਸਥਾਨਕ ਮੰਡ ਹੋਟਲ 'ਚ ਜਾਣਗੇ, ਜਿਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਉਥੇ ਉਹ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਨਗੇ ਅਤੇ ਸਵੇਰੇ ਦਿੱਲੀ ਲਈ ਰਵਾਨਾ ਹੋਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣ ਵਾਲੀਆਂ ਹਨ ਜਿਨ੍ਹਾਂ ਦਾ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ। ਅਜਿਹੇ 'ਚ ਰਾਹੁਲ ਗਾਂਧੀ ਦੇ ਇਸ ਪੰਜਾਬ ਦੌਰੇ ਨੂੰ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।