ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਮੌਕੇ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ, ਇਨਸਾਫ ਦਾ ਦਿਤਾ ਭਰੋਸਾ

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਮੌਕੇ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ, ਇਨਸਾਫ ਦਾ ਦਿਤਾ ਭਰੋਸਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਯਾਨੀ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।

ਰਾਹੁਲ ਗਾਂਧੀ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਇਨਸਾਫ਼ ਦਿਵਾਇਆ ਜਾਵੇਗਾ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਵੀ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ 'ਤੇ ਪੂਰਾ ਭਰੋਸਾ ਹੈ, ਕਿਉਂਕਿ ਰਾਹੁਲ ਗਾਂਧੀ ਖੁਦ ਉਸ ਸਥਿਤੀ 'ਚੋਂ ਬਾਹਰ ਆ ਚੁੱਕੇ ਹਨ।

                          Image

ਇਸ ਦੇ ਨਾਲ ਹੀ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਪਿੰਡ ਪੱਧਰ 'ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਮੂਸੇਵਾਲਾ ਦੇ ਮਾਤਾ-ਪਿਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ 'ਚ ਬਣੇ ਸਮਾਰਕ 'ਤੇ ਪੁੱਜੇ ਹਨ।

ਸਮਾਰਕ 'ਤੇ ਪੁੱਜੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ | ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਪਿੰਡ ਪੱਧਰ ’ਤੇ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਚੋਣਾਂ ਚੱਲ ਰਹੀਆਂ ਹਨ।