ਰਾਹੁਲ ਗਾਂਧੀ ਸਤੰਬਰ ’ਚ ਆਉਣਗੇ ਪੰਜਾਬ, ਅੰਮ੍ਰਿਤਸਰ ਤੋਂ ਸ਼ੁਰੂ ਕਰ ਸਕਦੇ ਨੇ ਬੱਸ ਯਾਤਰਾ

ਰਾਹੁਲ ਗਾਂਧੀ ਸਤੰਬਰ ’ਚ ਆਉਣਗੇ ਪੰਜਾਬ, ਅੰਮ੍ਰਿਤਸਰ ਤੋਂ ਸ਼ੁਰੂ ਕਰ ਸਕਦੇ ਨੇ ਬੱਸ ਯਾਤਰਾ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਆ ਸਕਦੇ ਹਨ। ਦਿੱਲੀ ਵਿਚ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਰਾਹੁਲ ਨਾਲ ਮੁਲਾਕਾਤ ਕਰਕੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਚਰਚਾ ਕੀਤੀ।

ਹਾਲਾਂਕਿ ਅਜੇ ਦੌਰੇ ਦੀ ਸੰਭਾਵਿਤ ਤਰੀਕ ਸਾਹਮਣੇ ਨਹੀਂ ਆਈ ਹੈ। ਬਘੇਲ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਲਗਭਗ ਇੱਕ ਹਫਤਾ ਅੱਗੇ ਵਧ ਗਿਆ ਹੈ। ਪਹਿਲਾਂ ਇਹ ਦੌਰਾਨ ਅਗਸਤ ਦੇ ਆਖਰੀ ਦਿਨਾਂ ਵਿਚ ਪ੍ਰਸਤਾਵਿਤ ਸੀ। ਕਾਂਗਰਸ ਸੂਤਰਾਂ ਮੁਤਾਬਕ, ਰਾਹੁਲ ਗਾਂਧੀ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕਰ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੱਸ ਯਾਤਰਾ ਕੱਢੀ ਜਾਵੇਗੀ।