ਕਾਂਗਰਸ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ ਸਰਗਰਮ, ਰਾਹੁਲ ਗਾਂਧੀ ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ 

ਕਾਂਗਰਸ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ ਸਰਗਰਮ, ਰਾਹੁਲ ਗਾਂਧੀ ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ 

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਸਭਦੇ ਵਿਚਾਲੇ ਖਬਰ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਅਗਲੇ 10 ਦਿਨਾਂ ਦੇ ਅੰਦਰ ਪੰਜਾਬ ਦੌਰੇ ‘ਤੇ ਆਉਣਗੇ।

ਕਿਹਾ ਜਾ ਰਿਹਾ ਹੈ ਕਿ ਸ਼ੈਡਿਊਲ ਲਗਭਗ ਤਿਆਰ ਹੈ ਤੇ ਕੁਝ ਹੀ ਦਿਨਾਂ ਵਿਚ ਉਹ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਦੌਰੇ ਦੌਰਾਨ ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਸਾਰੇ ਆਗੂ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਪਾਰਟੀ ਦੀ ਕੌਮੀ ਮੀਡੀਆ ਵਿਭਾਗ ਦੀ ਟੀਮ ਨੇ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ।

ਮੀਟਿੰਗ ਤੋਂ ਬਾਅਦ AICC ਦੇ ਨੈਸ਼ਨਲ ਮੀਡੀਆ ਕੋਆਰਟੀਨੇਟਰ ਹਰਿਸ਼ੰਕਰ ਨੇ ਦੱਸਿਆ ਕਿ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਹੈ ਕੇ ਇਸੇ ਤਹਿਤ ਰਾਸ਼ਟਰੀ ਪੱਧਰ ਦੀ ਟੀਮ ਨੂੰ ਵੀ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਜੋ ਪਾਰਟੀ ਦੀ ਮੀਡੀਆ ਮੁਹਿੰਮ ਨੂੰ ਪ੍ਰਭਾਵਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਕਾਂਗਰਸ ਪਾਰਟੀ ਦੀ ਇਹ ਵੀ ਕੋਸ਼ਿਸ਼ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਰਾਹੀਂ ਚੋਣੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਦਿੱਤੀ ਜਾਵੇ।