ਰਾਹੁਲ ਗਾਂਧੀ ਦੀ PM ਮੋਦੀ ਨੂੰ ਖੁੱਲ੍ਹੀ ਚੁਣੌਤੀ, ਕਿਹਾ- ''ਬਹਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਹੀਂ ਰਹਿਣਗੇ ਮੋਦੀ''

ਰਾਹੁਲ ਗਾਂਧੀ ਦੀ PM ਮੋਦੀ ਨੂੰ ਖੁੱਲ੍ਹੀ ਚੁਣੌਤੀ, ਕਿਹਾ- ''ਬਹਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਹੀਂ ਰਹਿਣਗੇ ਮੋਦੀ''

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਚਾਲੇ ਸਿੱਧੀ ਬਹਿਸ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ PM ਮੋਦੀ ਨੂੰ ਆਹਮੋ-ਸਾਹਮਣੇ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ।

ਇੰਸਟਾਗ੍ਰਾਮ 'ਤੇ ਇੱਕ ਯੂਜ਼ਰ ਦੇ ਸਵਾਲ ਦਾ ਜਵਾਬ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕਈ ਵਾਰ ਸੰਸਦ 'ਚ ਵੱਖ-ਵੱਖ ਮੁੱਦਿਆਂ 'ਤੇ ਬਹਿਸ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।

ਰਾਹੁਲ ਗਾਂਧੀ ਨੇ ਕਿਸਾਨ ਬਿੱਲ, SIR, ਚੀਨ ਅਤੇ ਸਾਬਕਾ ਫ਼ੌਜ ਮੁਖੀ ਜਨਰਲ ਨਰਵਣੇ ਦੀ ਕਿਤਾਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ 'ਤੇ ਚਰਚਾ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਮੌਕਾ ਨਹੀਂ ਮਿਲਿਆ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕਈ ਵਾਰ ਉਨ੍ਹਾਂ ਦਾ ਮਾਈਕ ਬੰਦ ਕਰ ਦਿੱਤਾ ਗਿਆ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਕਿਸੇ ਵੀ ਮੰਚ 'ਤੇ ਵਨ-ਆਨ-ਵਨ ਬਹਿਸ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ BJP ਆਪਣੀ ਪਸੰਦ ਦਾ ਕੋਈ ਵੀ ਵਿਅਕਤੀ ਜੱਜ ਵਜੋਂ ਬਿਠਾ ਸਕਦੀ ਹੈ। ਇੱਥੋਂ ਤੱਕ ਕਿ ਅਡਾਨੀ ਅਤੇ ਮੋਹਨ ਭਾਗਵਤ ਦੇ ਨਾਂ ਵੀ ਉਨ੍ਹਾਂ ਨੇ ਲਏ।

ਰਾਹੁਲ ਗਾਂਧੀ ਨੇ ਇਸ ਬਹਿਸ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਬਹਿਸ ਤੋਂ ਬਾਅਦ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਹੀਂ ਰਹਿ ਸਕਣਗੇ।