ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਲਿਆ ਹਿਰਾਸਤ ''ਚ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਲਿਆ ਹਿਰਾਸਤ ''ਚ

ਚੰਡੀਗੜ੍ਹ ਪੁਲਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੰਜਾਬ ਕਾਂਗਰਸ ਵੱਲੋਂ ਨੀਟ ਪ੍ਰੀਖਿਆ ਵਿਚ ਹੋਈ ਗੜਬੜੀ ਦੇ ਮਾਮਲੇ ਵਿਚ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਜਿ ਰਿਹਾ ਸੀ। ਇਸ ਦੌਰਾਨ ਪੁਲਸ ਨੇ ਰਾਜਾ ਵੜਿੰਗ ਤੇ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ  5 ਸਾਲਾਂ ਵਿਚ 41 ਵਾਰ ਪੇਪਰ ਲੀਕ ਹੋ ਚੁੱਕਿਆ ਹੈ। ਇਸ ਨਾਲ ਲੋਕਾਂ ਦੇ ਸੁਪਨੇ ਚੂਰ ਚੂਰ ਹੋ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਕਰੋੜਾਂ ਲੋਕਾਂ ਦੇ ਭਵਿੱਖ ਦਾ ਸਵਾਲ ਹੈ। ਨਰਿੰਦਰ ਮੋਦੀ ਜੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਗਏ ਹਨ ਪਰ ਅਜੇ ਤਕ ਦੇਸ਼ ਵਿਚੋਂ ਪੇਪਰ ਲੀਕ ਹੋਣਾ ਬੰਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦੇ ਦਫ਼ਤਰ ਵੱਲ ਜਾ ਰਹੇ ਸੀ, ਪਰ ਰਾਹ ਵਿਚੋਂ ਹੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।