- Updated: October 01, 2026 02:39 PM
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪੇਜ਼ ’ਤੇ ਸਾਂਝੀ ਕੀਤੀ ਅਤੇ ਉਨ੍ਹਾਂ ਪੇਜ਼ ’ਤੇ ਆਪਣੇ ਆਪ ਸਾਬਕਾ ਪ੍ਰਧਾਨ ਲਿਖਿਆ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਨੂੰ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਘਮਸਾਣ ਚੱਲ ਰਿਹਾ ਸੀ। ਉਧਰ ਨਵੀਂ ਦਿੱਲੀ ’ਚ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਮੀਟਿੰਗ ਚੱਲ ਰਹੀ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਹੁਣ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਕਿਸ ਨੂੰ ਬਣਾਇਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2027 ’ਚ ਹੋਣ ਦੀ ਸੰਭਾਵਨਾ ਹੈ। ਉਸ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਇਕ ਵੱਡਾ ਬਦਲਾਅ ਦੇਖਿਆ ਗਿਆ ਹੈ।