- Updated: September 07, 2026 07:36 PM
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਚਿਨ ਪਾਇਲਟ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
आज @INCPunjab के नवनियुक्त महासचिव प्रभारी @SachinPilot जी से मुलाकात कर उन्हें इस महत्वपूर्ण जिम्मेदारी के लिए हार्दिक बधाई एवं शुभकामनाएं दीं।
हमें पूर्ण विश्वास है कि उनके अनुभवी नेतृत्व में पंजाब कांग्रेस और अधिक मजबूत होगी और 2027 में पंजाब में कांग्रेस की सरकार बनेगी। pic.twitter.com/nvvl2kCtPM
— Amarinder Singh Raja Warring (@RajaBrar_INC) September 7, 2026
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਚਿਨ ਪਾਇਲਟ ਦੇ ਤਜ਼ਰਬੇ ਅਤੇ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ।