28 ਅਕਤੂਬਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ, ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ

28 ਅਕਤੂਬਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ, ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਮੰਗ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

ਕੇਂਦਰ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਪੰਜਾਬ 'ਚ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਬਾਰੇ ਫੈਸਲਾ ਲੈਣਾ ਅਨੁਕੂਲ ਨਹੀਂ ਹੋਵੇਗਾ ਕੇਂਦਰ ਦੇ ਇਸ ਰੁੱਖ ਤੋਂ ਬਾਅਦ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਅਦਾਲਤ ਹੁਣ ਰਾਜੋਆਣਾ ਦੀ ਯਾਚਿਕਾ 'ਤੇ ਗੁਣ-ਦੋਸ਼  ਦੇ ਆਧਾਰ 'ਤੇ  28 ਅਕਤੂਬਰ ਨੂੰ ਸੁਣਵਾਈ ਕਰੇਗੀ।