ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਦੇਹਾਂਤ ''ਤੇ  ਸੋਸ਼ਲ ਮੀਡੀਆ ''ਤੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਦੇਹਾਂਤ ''ਤੇ  ਸੋਸ਼ਲ ਮੀਡੀਆ ''ਤੇ ਸਾਂਝੀ ਕੀਤੀ ਪੋਸਟ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਰਾਜਵੀਰ ਜਵੰਦਾ ਦੀ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ ਹੈ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਉਨ੍ਹਾਂ ਕਿਹਾ ਕਿ ਛੋਟੀ ਉਮਰ ’ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿੱਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਇਥੇ ਇਹ ਦੱਸਣਯੋਗ ਹੈ ਕਿ ਫੋਰਟਿਸ ਹਸਪਤਾਲ ਦੇ ਸੂਤਰਾਂ ਮੁਤਾਬਕ ਰਾਜਵੀਰ ਜਵੰਦਾ ਨੇ ਸਵੇਰੇ 10:55 ਵਜੇ ਆਖਰੀ ਸਾਹ ਲਏ। ਰਾਜਵੀਰ ਜਵੰਦਾ ਦੀ ਮੌਤ ਮਗਰੋਂ ਇਹਤਿਆਤ ਵਜੋਂ ਮੁਹਾਲੀ ਹਸਪਤਾਲ ਵਿਚ ਪੁਲਸ ਫੋਰਸ ਦੀ ਨਫ਼ਰੀ ਵਧਾ ਦਿੱਤੀ ਗਈ ਹੈ।