- Updated: October 09, 2025 05:27 PM
ਬੀਤੇ ਦਿਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ। ਗਾਇਕ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ 17 ਅਕਤੂਬਰ ਨੂੰ ਰੱਖੀ ਗਈ ਹੈ। ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ 8 ਅਕਤੂਬਰ ਦੀ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਗਾਇਕ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।