ਰਮਨ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ''ਚ ਸੰਮਨ ਜਾਰੀ

ਰਮਨ ਅਰੋੜਾ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ''ਚ ਸੰਮਨ ਜਾਰੀ

ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। 1.10 ਕਰੋੜ ਰੁਪਏ ਦੇ ਆਮਦਨ ਤੋਂ ਵੱਧ ਜਾਇਦਾਦ (DA) ਦੇ ਮਾਮਲੇ ਵਿੱਚ ਅਦਾਲਤ ਵੱਲੋਂ ਉਨ੍ਹਾਂ ਨੂੰ ਤਾਜ਼ਾ ਸੰਮਨ ਜਾਰੀ ਕੀਤੇ ਗਏ ਹਨ। 

ਦੱਸ ਦਈਏ ਕਿ ਇਸ ਮਾਮਲੇ ਵਿੱਚ ਰਮਨ ਅਰੋੜਾ ਨੂੰ ਪਹਿਲਾਂ ਵਿਜੀਲੈਂਸ ਬਿਊਰੋ (VB) ਵੱਲੋਂ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ। ਸੂਤਰਾਂ ਅਨੁਸਾਰ, ਵਿਧਾਇਕ 'ਤੇ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਤੋਂ ਜਬਰਨ ਵਸੂਲੀ (Extortion) ਕਰਨ ਦੇ ਗੰਭੀਰ ਇਲਜ਼ਾਮ ਹਨ। ਇਹ ਦੋਸ਼ ਲਾਇਆ ਗਿਆ ਹੈ ਕਿ ਉਹ ਸਥਾਨਕ ਨਗਰ ਨਿਗਮ ਰਾਹੀਂ ਕਾਰਵਾਈ ਕਰਵਾਉਣ ਦੀ ਧਮਕੀ ਦੇ ਕੇ ਵਪਾਰੀਆਂ ਤੋਂ ਪੈਸਿਆਂ ਦੀ ਮੰਗ ਕਰਦੇ ਸਨ। ਅਦਾਲਤ ਨੇ ਰਮਨ ਅਰੋੜਾ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਹੁਕਮ ਦਿੱਤੇ ਹਨ।