ਗੁਰਦਾਸਪੁਰ ''ਚ ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ ''ਤੇ ਤਾੜ-ਤਾੜ ਫਾਇਰਿੰਗ

ਗੁਰਦਾਸਪੁਰ ''ਚ ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ ''ਤੇ ਤਾੜ-ਤਾੜ ਫਾਇਰਿੰਗ

ਜ਼ਿਲ੍ਹੇ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦਾ ਵਿਖੇ ਦੇਰ ਰਾਤ ਫਾਇਰਿੰਗ ਦੀ ਘਟਨਾ ਨੇ ਇਲਾਕੇ 'ਚ ਦਹਿਸ਼ਤ ਫੈਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ ਘਰ 'ਤੇ ਕਾਰ 'ਚ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ 6 ਤੋਂ 7 ਰਾਊਂਡ ਫਾਇਰ ਕੀਤੇ ਗਏ। ਰੌਲਾ ਪੈਣ 'ਤੇ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਹਮਲਾਵਰਾਂ 'ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮੌਕੇ ਤੋਂ 3 ਖੋਲ ਬਰਾਮਦ ਕੀਤੇ ਹਨ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।