ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ''ਚ ਹੋਏ ਸ਼ਾਮਲ , ਆਮ ਆਦਮੀ ਪਾਰਟੀ ਨੂੰ ਲੱਗਾ ਝੱਟਕਾ

 ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ''ਚ ਹੋਏ ਸ਼ਾਮਲ , ਆਮ ਆਦਮੀ ਪਾਰਟੀ ਨੂੰ ਲੱਗਾ ਝੱਟਕਾ

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਬਾਂਸਲ ਪ੍ਰਧਾਨ ਵਿਰਾਸਤ ਸੇਵਾ ਸੰਗਠਨ, ਆਮ ਆਦਮੀ ਪਾਰਟੀ ਜ਼ਿਲ੍ਹਾ ਜਲੰਧਰ, ਅਬਜ਼ਰਵਰ ਹਲਕਾ ਵੈਸਟ ਤੇ ਕੈਂਟ, ਪ੍ਰਧਾਨ ਅਗਰਵਾਲ ਭਲਾਈ ਬੋਰਡ ਜਲੰਧਰ, ਤਰਨਪਾਲ ਸਿੰਘ ਸਾਬਕਾ ਇੰਚਾਰਜ ਵਾਰਡ ਨੰਬਰ 22 ਤੇ 23 ਤੇ ਕੋਆਰਡੀਨੇਟਰ ਬੀਸੀ ਵਿੰਗ ਜਲੰਧਰ, ਦੀਪਕ ਸ਼ਰਮਾ ਸਾਬਕਾ ਕੋਆਰਡੀਨੇਟਰ ਯੂਥ ਵਿੰਗ ਹਲਕਾ ਸੈਂਟਰਲ ਜਲੰਧਰ ਤੇ ਪ੍ਰਵਿੰਦਰ ਸਿੰਘ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਚ ਪੰਜਾਬ ਤੇ ਦਿੱਲੀ ਵਾਲਿਆਂ ਵਲੋਂ ਕੀਤੇ ਗਏ ਭ੍ਰਿਸ਼ਟਾਚਾਰ ਕਰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। 

ਇਸ ਮੌਕੇ ਅੱਜ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਵਲੋਂ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਰਵਿੰਦਰ ਬਾਂਸਲ ਤੇ ਸਾਥੀਆਂ ਨੇ ਸੁਖਬੀਰ ਸਿੰਘ ਬਾਦਲ ਤੇ ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਾ ਆਇਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਵਿੱਚ ਖੇਤਰੀ ਪਾਰਟੀ ਦੀ ਸਰਕਾਰ ਬਣਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਸੇਵਾਵਾਂ ਦਿੱਤੀਆਂ ਜਾਣਗੀਆਂ ਉਨ੍ਹਾਂ ਉਪਰ ਪਹਿਰਾ ਦਿੱਤਾ ਜਾਵੇਗਾ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਸ ਮੌਕੇ ਐੱਚ ਐੱਸ ਵਾਲੀਆ ਹਲਕਾ ਇੰਚਾਰਜ ਕਪੂਰਥਲਾ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਆਬਿਦ ਹਸਨ ਸਲਮਾਨੀ,ਦਲਵਿੰਦਰ ਸਿੰਘ ਬੜਿੰਗ ਆਦਿ ਹਾਜ਼ਰ ਸਨ।