CM ਭਗਵੰਤ ਮਾਨ ਦੇ ਕਾਫ਼ਲੇ ਦਾ ਵਿਰੋਧ ਕਰ ਰਹੇ ਰਵਨੀਤ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

CM ਭਗਵੰਤ ਮਾਨ ਦੇ ਕਾਫ਼ਲੇ ਦਾ ਵਿਰੋਧ ਕਰ ਰਹੇ ਰਵਨੀਤ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਨੇ ਲੁਧਿਆਣਾ ਵਿਚ CM ਮਾਨ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ ਸੁੱਟੇ। ਬਿੱਟੂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਕੋਲ ਮੁੱਖ ਮੰਤਰੀ ਦੇ ਕਾਫਲੇ ‘ਤੇ ਕੋਈ ਚੀਜ਼ ਵੀ ਸੁੱਟੀ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਨੇ ਬਿੱਟੂ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਜਾਣ ਦੇ ਬਾਅਦ ਬਿੱਟੂ ਨੇ ਪੋਸਟ ਕੀਤਾ ਤੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਹਿਰਾਸਤ ਤੇ ਪਰਚੇ ਨਾਲ ਦਬਾਇਆ ਨਹੀਂ ਜਾ ਸਕਦਾ। ਅੱਜ ਪੰਜਾਬ ਪੁਲਿਸ ਨੇ ਸਾਨੂੰ ਹਿਰਾਸਤ ਵਿਚ ਲਿਆ ਹੈ ਪਰ ਸਾਡਾ ਹੌਸਲਾ ਬੁਲੰਦ ਹੈ।

ਦੱਸ ਦੇਈਏ ਕਿ ਇਕ ਦਿਨ ਪਹਿਲਾਂ ਭਾਜਪਾ ਦੀ ਨਸ਼ਾ ਮੁਕਤ ਰੱਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਹੋ ਗਿਆ ਸੀ। ਉਹ ਅੰਮ੍ਰਿਤਸਰ ਤੋਂ ਪਠਾਨਕੋਟ ਵਿਚ ਯਾਤਰਾ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਦੂਜੇ ਪਾਸੇ ਪੰਜਾਬ ਵਿਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐੱਮ ਮਾਨ ਅੱਜ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਚੁਣਾਵੀ ਕੈਂਪੇਨ ਨੂੰ ਲਾਂਚ ਕਰਨ ਪਹੁੰਚੇ ਸਨ।