ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

 ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

 ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਵਟਸਐੱਪ ’ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।   ਫੋਨ ’ਤੇ ਧਮਕੀ ਦੇਣ ਵਾਲੇ ਮੁਲਜ਼ਮ ਨੇ ਆਪਣੇ ਆਪ ਨੂੰ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਹੈ। ਇਸ ਸੰਬੰਧੀ ਬਿੱਟੂ ਦੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਜ਼ੈੱਡ ਪਲੱਸ ਸੁਰੱਖਿਆ ਏਜੰਸੀ ਨੂੰ ਵੀ ਸੂਚਿਤ ਕਰ ਦਿੱਤਾ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਕੋਲ ਸ਼ਿਕਾਇਤ ਪਹੁੰਚ ਚੁੱਕੀ ਹੈ ਅਤੇ ਪੁਲਸ ਵਲੋਂ ਨੰਬਰ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਜਿਸ ਦੀ ਸ਼ਿਕਾਇਤ ਉਨ੍ਹਾਂ ਵਲੋਂ ਸਮੇਂ-ਸਮੇਂ ਪੁਲਸ ਨੂੰ ਕੀਤੀ ਜਾਂਦੀ ਰਹੀ ਹੈ। ਬਿੱਟੂ ਦੇ ਪੀ. ਏ. ਨੇ ਦੱਸਿਆ ਮੁਲਜ਼ਮ ਮੋਬਾਇਲ ਦੇ ਨਾਲ ਨਾਲ ਲੈਡਲਾਈਨ ਨੰਬਰ ’ਤੇ ਵੀ ਫੋਨ ਕਰਕੇ ਧਮਕੀ ਦੇ ਰਿਹਾ ਹੈ।