ਫਿਰੋਜ਼ਪੁਰ-ਫਾਜ਼ਿਲਕਾ ਵਿਚ ਜਾਰੀ ਰੈੱਡ ਅਲਰਟ , ਸੀਲ ਕੀਤੇ ਇਲਾਕੇ

ਫਿਰੋਜ਼ਪੁਰ-ਫਾਜ਼ਿਲਕਾ ਵਿਚ ਜਾਰੀ ਰੈੱਡ ਅਲਰਟ , ਸੀਲ ਕੀਤੇ ਇਲਾਕੇ

ਫਾਜ਼ਿਲਕਾ ਜ਼ਿਲ੍ਹੇ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਇਥੇ ਹੀ ਬਸ ਨਹੀਂ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਨਾਕਿਆਂ 'ਤੇ ਤਾਇਨਾਤ ਹਨ ਅਤੇ ਗੱਡੀਆਂ ਨੂੰ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਹੁਣ ਦੀ ਜਾਣਕਾਰੀ ਮੁਤਾਬਕ ਇਹ ਨਾਕਾਬੰਦੀ ਇਸ ਲਈ ਹੈ ਕਿ ਕਿਤੇ ਕਿ ਗੱਡੀਆਂ ਕੋਈ ਸਮਗਲਿੰਗ ਤਾਂ ਨਹੀਂ ਕੀਤੀ ਜਾ ਰਹੀ। ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਥਾਂ-ਥਾਂ ਨਾਕੇ ਲਗਾਏ ਗਏ ਹਨ। ਨਾਕਾਬੰਦੀ ਕੀਤੀ ਗਈ ਹੈ। 

ਦੂਜੇ ਪਾਸੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਵੀ ਰੈੱਡ ਅਲਰਟ ਜਾਰੀ ਕਰਦਿਆਂ ਨਾਕਾਬੰਦੀ ਕਰਕੇ ਵਹੀਕਲ ਚੈੱਕ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ੇ ਅਤੇ ਅਪਰਾਧ ਦੀ ਰੋਕਥਾਮ ਕਰਨਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਜਾਣਕਾਰੀ ਫਿਰੋਜ਼ਪੁਰ ਦੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦਿੱਤੀ ਅਤੇ ਕਿਹਾ ਕਿ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਗਏ ਹਨ।