- Updated: August 10, 2023 02:01 PM
ਮਹਿੰਗਾਈ ਦਰ ਨੂੰ ਕੰਟਰੋਲ ਕਰਨ ਦੇ ਟੀਚੇ 'ਤੇ ਨਜ਼ਰ ਰੱਖਦੇ ਹੋਏ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਅੱਜ ਵਿਕਾਸ ਪੂਰਨ ਅਨੁਮਾਨ ਨੂੰ ਬਰਕਰਾਰ ਰੱਖਣ ਅਤੇ ਮਹਿੰਗਾਈ ਦੇ ਅਨੁਮਾਨ ਨੂੰ ਵਧਾਉਂਦੇ ਹੋਏ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਆਮ ਲੋਕਾਂ ਦੇ ਘਰਾਂ, ਕਾਰ ਅਤੇ ਹੋਰ ਪ੍ਰਕਾਰ ਦੇ ਕਰਜ਼ਿਆਂ ਦੀਆਂ ਕਿਸ਼ਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਕਮੇਟੀ ਨੇ ਰੈਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ।
1. ਰੇਪੋ ਦਰ 6.50 ਫ਼ੀਸਦੀ 'ਤੇ ਬਰਕਰਾਰ
2. Standard ਡਿਪਾਜ਼ਿਟ ਫੈਸਿਲਿਟੀ ਰੇਟ (SDRF) 6.25 ਫ਼ੀਸਦੀ 'ਤੇ ਸਥਿਰ
3. ਮਾਰਜਿਨਲ ਸਟੈਂਡਿੰਗ ਫੈਸਿਲਿਟੀ ਰੇਟ (MSRF) 6.75 ਫ਼ੀਸਦੀ 'ਤੇ ਕੋਈ ਬਦਲਾਅ ਨਹੀਂ
4. ਬੈਂਕ ਦਰ 6.75 ਫ਼ੀਸਦੀ 'ਤੇ ਸਥਿਰ
5. ਚਾਲੂ ਵਿੱਤੀ ਸਾਲ ਵਿੱਚ ਆਰਥਿਕ ਵਿਕਾਸ ਦਰ 6.5 ਫ਼ੀਸਦੀ ਰਹਿਣ ਦਾ ਅਨੁਮਾਨ
6. ਪਹਿਲੀ ਤਿਮਾਹੀ ਵਿੱਚ ਜੀਡੀਪੀ ਵਾਧਾ ਦਰ 8.1 ਫ਼ੀਸਦੀ ਰਹਿਣ ਦਾ ਅਨੁਮਾਨ, ਦੂਜੀ ਤਿਮਾਹੀ ਵਿੱਚ 6.5 ਫ਼ੀਸਦੀ, ਤੀਜੀ ਤਿਮਾਹੀ ਵਿੱਚ 6.0 ਫ਼ੀਸਦੀ ਅਤੇ ਚੌਥੀ ਤਿਮਾਹੀ ਵਿੱਚ 5.7 ਫ਼ੀਸਦੀ ਰਹਿਣ ਦੀ ਸੰਭਾਵਨਾ।
7. ਵਿੱਤੀ ਸਾਲ 2024-25 ਦੀ ਪਹਿਲੀ ਤਿਮਾਹੀ ਵਿੱਚ ਜੀਡੀਪੀ ਵਿਕਾਸ ਦਰ 6.6 ਫ਼ੀਸਦੀ ਰਹਿਣ ਦਾ ਅਨੁਮਾਨ
8. ਚਾਲੂ ਵਿੱਤੀ ਸਾਲ 'ਚ ਪ੍ਰਚੂਨ ਮਹਿੰਗਾਈ ਦਰ 5.4 ਫ਼ੀਸਦੀ ਰਹਿਣ ਦਾ ਅਨੁਮਾਨ ਹੈ
9. ਦੂਜੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 6.2 ਫ਼ੀਸਦੀ ਰਹੀ
10. ਤੀਜੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 5.7 ਫ਼ੀਸਦੀ ਰਹੀ
11. ਚੌਥੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 5.2 ਫ਼ੀਸਦੀ ਰਹਿ ਸਕਦੀ ਹੈ
12. ਅਗਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ 'ਚ ਪ੍ਰਚੂਨ ਮਹਿੰਗਾਈ ਦਰ 5.2 ਫ਼ੀਸਦੀ ਰਹਿਣ ਦਾ ਅਨੁਮਾਨ
13. ਮੌਦਰਿਕ ਨੀਤੀ ਕਮੇਟੀ ਦੀ ਅਗਲੀ ਮੀਟਿੰਗ 4 ਤੋਂ 6 ਅਕਤੂਬਰ ਨੂੰ
ਉਨ੍ਹਾਂ ਨੇ ਕਿਹਾ ਕਿ ਰਿਜ਼ਰਵ ਬੈਂਕ ਦਾ ਪੂਰਾ ਧਿਆਨ ਮਹਿੰਗਾਈ ਨੂੰ 4 ਫ਼ੀਸਦੀ ਦੇ ਟੀਚੇ ਦੇ ਦਾਇਰੇ 'ਚ ਲਿਆਉਣ 'ਤੇ ਹੈ। ਉਨ੍ਹਾਂ ਕਿਹਾ ਕਿ ਟਮਾਟਰ ਦੇ ਭਾਅ ਵਧਣ ਦੇ ਨਾਲ-ਨਾਲ ਅਨਾਜ ਅਤੇ ਦਾਲਾਂ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ 'ਚ ਤੇਜ਼ੀ ਆਈ ਹੈ ਪਰ ਹੁਣ ਸਬਜ਼ੀਆਂ ਦੀਆਂ ਕੀਮਤਾਂ 'ਚ ਕਮੀ ਆਉਣ ਦੀ ਪੂਰੀ ਉਮੀਦ ਹੈ।