IAS ਪਰਮਪਾਲ ਕੌਰ ਦਾ ਪੰਜਾਬ ਸਰਕਾਰ ਵਲੋਂ ਅਸਤੀਫ਼ਾ ਕੀਤਾ ਗਿਆ ਮਨਜ਼ੂਰ

IAS ਪਰਮਪਾਲ ਕੌਰ ਦਾ ਪੰਜਾਬ ਸਰਕਾਰ ਵਲੋਂ ਅਸਤੀਫ਼ਾ ਕੀਤਾ ਗਿਆ ਮਨਜ਼ੂਰ

ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਸੇਵਾਮੁਕਤ ਆਈਏਐਸ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਹਾਲਾਂਕਿ ਸਰਕਾਰ ਨੇ ਪਰਮਪਾਲ ਕੌਰ ਦੀ ਸਵੈ-ਇੱਛਤ ਸੇਵਾਮੁਕਤੀ ਸਕੀਮ (ਵੀਆਰਐਸ) ਨੂੰ ਮਨਜ਼ੂਰੀ ਨਹੀਂ ਦਿਤੀ ਹੈ। ਇਸ ਦੇ ਚਲਦਿਆਂ ਪਰਮਪਾਲ ਕੌਰ ਨੂੰ ਵੀਆਰਐਸ ਦੇ ਲਾਭ ਨਹੀਂ ਮਿਲਣਗੇ।

ਇਸ ਮਗਰੋਂ ਪਰਮਪਾਲ ਕੌਰ ਨੇ ਕਿਹਾ, ''ਮੈਨੂੰ ਇਸ ਗੱਲ ਦੀ ਪਰਵਾਹ ਨਹੀਂ ਕਿ ਮੈਨੂੰ ਸੇਵਾਮੁਕਤੀ ਦਾ ਲਾਭ ਮਿਲੇਗਾ ਜਾਂ ਨਹੀਂ, ਪਰ ਮੈਂ ਭਾਜਪਾ ਲਈ ਚੋਣ ਲੜਾਂਗੀ”। ਇਸ ਤੋਂ ਪਹਿਲਾਂ ਬੀਤੇ ਦਿਨੀਂ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਪੰਜਾਬ ਸਰਕਾਰ ਨੇ ਪਹਿਲਾਂ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਸੀ।

ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਨੇ ਬੀਤੇ ਦਿਨੀਂ ਆਈਏਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੂੰ ਪਾਰਟੀ ਵਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿਤੀ ਗਈ ਸੀ। ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵਲੋਂ ਮਨਜ਼ੂਰ ਕਰ ਲਿਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿਤਾ ਹੈ।