- Updated: October 17, 2026 06:04 PM
ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉੁਪ ਮੁੱਖ ਮੰਤਰੀ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਆਲ ਇੰਡੀਆ ਕਾਂਗਰਸ ਦੇ ਸਕੱਤਰ ਰਵਿੰਦਰ ਦਲਵੀ ਤੇ ਸੀਨੀਅਰ ਕਾਂਗਰਸ ਨੇਤਾ ਵਿਜੇ ਇੰਦਰ ਸਿੰਗਲਾ ਮੋਗਾ ਪਹੁੰਚੇ। ਇਸ ਦੌਰਾਨ ਕਾਂਗਰਸ ਨੇਤਾਵਾਂ ਨੇ ਜ਼ਿਲ੍ਹੇ ਵਿਚ ਹੱਤਿਆ ਦੀਆਂ ਵੱਖ-ਵੱਖ ਘਟਨਾਵਾਂ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕਾਂਗਰਸ ਨੇਤਾਵਾਂ ਨੇ ਜੂਨ 2023 ਵਿਚ ਮੋਗਾ ਵਿਚ ਜਵੈਲਰਸ ਕਾਰੋਬਾਰੀ ਪਰਮਿੰਦਰ ਸਿੰਘ ਵਿੱਕੀ ਦੀ ਹੱਤਿਆ ਦੇ ਮਾਮਲੇ ਵਿਚ ਉੁਨ੍ਹਾਂ ਦੇ ਪੁੱਤਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਕਾਂਗਰਸ ਦੇ ਬਲਾਕ ਪ੍ਰਧਾਨ ਤੇ ਪਿੰਡ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ, ਜਿਨ੍ਹਾਂ ਦੀ 18 ਸਤੰਬਰ 2023 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨਾਲ ਵੀ ਮਿਲਣ ਦਾ ਪ੍ਰੋਗਰਾਮ ਹੈ।
ਇਸੇ ਤਰ੍ਹਾਂ ਮੋਗਾ ਦੇ ਪਿੰਡ ਭਿੰਡਰ ਕਲਾਂ ਵਿਚ 3 ਜਨਵਰੀ 2026 ਨੂੰ ਕਾਂਗਰਸ ਦੇ ਸਾਬਕਾ ਪੰਚਾਇਤ ਮੈਂਬਰ ਉਮਰਸੀਰ ਸਿੰਘ ਦੀ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪਰਿਵਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਗਿਆ ਹੈ। ਪਰਿਵਾਰ ਨੂੰ ਜਿਸ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ, ਕਾਂਗਰਸ ਪਾਰਟੀ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿਚ ਵਧਦੇ ਅਪਰਾਧ ਤੇ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਕਾਇਮ ਹੋ ਸਕੇ।