ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਪਹਿਲੀ ਵਾਰ ਪੰਜਾਬ ਪਹੁੰਚਣਗੇ ਸਚਿਨ ਪਾਇਲਟ

ਪੰਜਾਬ ਕਾਂਗਰਸ ਦੀ ਧੜੇਬੰਦੀ ਦਰਮਿਆਨ ਪਹਿਲੀ ਵਾਰ ਪੰਜਾਬ ਪਹੁੰਚਣਗੇ ਸਚਿਨ ਪਾਇਲਟ

ਪੰਜਾਬ ਵਿਚ ਚੱਲ ਰਹੀ ਧੜੇਬੰਦੀ ਵਿਚਾਲੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਪਹਿਲੀ ਵਾਰ ਪੰਜਾਬ ਆਉਣਗੇ। ਸੂਤਰਾਂ ਮੁਤਾਬਕ 15 ਸਤੰਬਰ ਕਾਂਗਰਸ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ, ਅਤੇ ਇਸੇ ਦਿਨ ਪਾਇਲਟ ਪੰਜਾਬ ਆ ਸਕਦੇ ਹਨ। ਪਾਇਲਟ ਚੰਡੀਗੜ੍ਹ ਵਿਚ ਹੋਣ ਵਾਲੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਵੀ ਸ਼ਾਮਲ ਹੋ ਸਕਦੇ ਹਨ। ਇਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੇਗੀ।

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਮਗਰੋਂ ਸਚਿਨ ਪਾਇਲਟ ਦਾ ਇਹ ਪਹਿਲਾ ਚੰਡੀਗੜ੍ਹ ਦੌਰਾ ਹੋਵੇਗਾ। ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਧੜਿਆਂ ਵਿਚ ਵੰਡੀ ਪੰਜਾਬ ਕਾਂਗਰਸ ਨੂੰ ਇਕੋ ਮੰਚ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।