ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਦੀ ਘਟਨਾ ਵਾਪਰੀ , ਸੰਗਤ ਨੇ ਮੌਕੇ ਤੋਂ ਹੀ ਦੋਸ਼ੀ ਕਾਬੂ ਕਰ ਲਿਆ

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਦੀ ਘਟਨਾ ਵਾਪਰੀ , ਸੰਗਤ ਨੇ ਮੌਕੇ ਤੋਂ ਹੀ ਦੋਸ਼ੀ ਕਾਬੂ ਕਰ ਲਿਆ

ਜਿੱਥੇ ਇਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ, ਉਸ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ-ਚੱਪੇ 'ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਵਿਚ ਉਸ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ। ਸੰਗਤ ਵੱਲੋਂ ਮੌਕੇ 'ਤੇ ਹੀ ਉਸ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਚੰਗੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

                          Image

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ADCP-3 ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਸ ਦੀ ਟੀਮ ਉਸ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੇ ਦਿਨ ਹੋਣ ਕਰਕੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਵੀ ਤਾਇਨਾਤ ਹੈ ਤੇ ਸੰਗਤਾਂ ਵੀ ਵੱਡੀ ਗਿਣਤੀ ਵਿਚ ਆ ਰਹੀਆਂ ਹਨ। ਜਦੋਂ ਇਸ ਆਰੋਪੀ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਗਤ ਵੱਲੋਂ ਹੀ ਉਸ ਆਰੋਪੀ ਨੂੰ ਕਾਬੂ ਕਰ ਲਿਆ ਗਿਆ ਤੇ ਉਸ ਨਾਲ ਕੁੱਟਮਾਰ ਕੀਤੀ ਗਈ। ਇਸ ਮਗਰੋਂ ਮੁਲਜ਼ਮ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਸੀਂ ਦੋਸ਼ੀ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੇ ਹਾਂ। ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।