- Updated: September 21, 2026 08:33 PM
ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਖੇੜੀ ਫੱਤਣ ਦੇ ਨਜ਼ਦੀਕ ਮੋਟਰਸਾਈਕਲ ਅਤੇ ਛੋਟੇ ਹਾਥੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਛੋਟੇ ਹਾਥੀ ਵਿਚ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਤੁਰੰਤ ਜ਼ਖਮੀਆਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਟੱਕਰ ਤੋਂ ਬਾਅਦ ਛੋਟਾ ਹਾਥੀ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ਵਿੱਚ ਸਵਾਰ ਦੋਵੇਂ ਵਿਅਕਤੀ ਜ਼ਖਮੀ ਹੋਏ। ਮ੍ਰਿਤਕ ਦੀ ਪਛਾਣ ਕਰੀਬ 65 ਸਾਲਾ ਜਗਦੇਵ ਸਿੰਘ ਵਾਸੀ ਪਿੰਡ ਸੁਲਤਾਨਪੁਰ ਛੰਨਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਦੇਵ ਸਿੰਘ ਆਪਣੇ ਪਿੰਡ ਤੋਂ ਗੁਰਦੁਆਰਾ ਈਸਰ ਸਾਹਿਬ ਟੈਂਟਲ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ।
ਇਸ ਦੌਰਾਨ ਖੇੜੀ ਫੱਤਣ ਦੇ ਨਜ਼ਦੀਕ ਮੋਟਰਸਾਈਕਲ ਅਤੇ ਛੋਟੇ ਹਾਥੀ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਛੋਟਾ ਹਾਥੀ ਦਰੱਖਤ ਨਾਲ ਜਾ ਟਕਰਾਇਆ ਅਤੇ ਉਸ ਵਿਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਵਿਚ ਜਗਦੇਵ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਚਾਰ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਜ਼ਖਮੀਆਂ ਨੂੰ ਇਲਾਜ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਮ੍ਰਿਤਕ ਦੀ ਲਾਸ਼ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਸਦਰ ਪੁਲਸ ਸਮਾਣਾ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।