SKM ਦਾ ਸਾਥ ਸ਼ੰਭੂ ਤੇ ਖਨੌਰੀ ਮੋਰਚੇ ਨੂੰ ਨਹੀਂ ਮਿਲੇਗਾ 

SKM ਦਾ ਸਾਥ ਸ਼ੰਭੂ ਤੇ ਖਨੌਰੀ ਮੋਰਚੇ ਨੂੰ ਨਹੀਂ ਮਿਲੇਗਾ 

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨਾਂ ਦੀ ਏਕਤਾ ਨੂੰ ਲੈ ਕੇ ਸਾਡੀ ਇਕ ਮੀਟਿੰਗ 21 ਦਸੰਬਰ ਨੂੰ ਹੋ ਚੁੱਕੀ ਹੈ ਅਤੇ ਇਸ ਨੂੰ ਅਸੀਂ ਅੱਗੇ ਵਧਾਉਂਦੇ ਰਹਾਂਗੇ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਇਸ ਨੂੰ ਲੈ ਕੇ ਅਗਲੀ ਮੀਟਿੰਗ 'ਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦਾ ਇਕ ਵਫ਼ਦ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀ ਮੰਤਰੀ ਨਾਲ ਜਨਵਰੀ ਦੇ ਪਹਿਲੇ ਹਫ਼ਤੇ ਮੁਲਾਕਾਤ ਕਰੇਗਾ। ਇਸ 'ਚ ਦੂਜੇ ਮੋਰਚੇ ਦੇ ਸਾਥੀ ਵੀ ਸ਼ਾਮਲ ਹੋ ਸਕਦੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਕੁੱਝ ਹੋ ਜਾਂਦਾ ਹੈ ਤਾਂ ਹਾਲਾਤ ਵਿਗੜ ਸਕਦੇ ਹਨ ਕਿਉਂਕਿ ਇਸ ਸਮੇਂ ਡੱਲੇਵਾਲ ਦੀ ਸਿਹਤ ਬਹੁਤ ਖ਼ਰਾਬ ਹੈ ਅਤੇ ਸਰਕਾਰ ਨੂੰ ਜਲਦੀ ਹੀ ਕੋਈ ਹੱਲ ਕੱਢਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ 9 ਜਨਵਰੀ ਨੂੰ ਕਿਸਾਨਾਂ ਦਾ ਇਕ ਵੱਡਾ ਇਕੱਠ ਕੀਤਾ ਜਾਵੇਗਾ।