ਪੰਜਾਬ ''ਚ ਕਾਰ ''ਚ ਜਾ ਰਹੇ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ''ਚ ਕਾਰ ''ਚ ਜਾ ਰਹੇ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਅਬੋਹਰ ਵਿਖੇ ਨਕਾਬਪੋਸ਼ ਹਮਲਾਵਰਾਂ ਵੱਲੋਂ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਰਪੰਚ 'ਤੇ ਗੋਲ਼ੀਆਂ ਚਾਲ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਣ ਸਰਪੰਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਭਾਗਸਰ ਦਾ ਸਰਪੰਚ ਸੁਧੀਰ ਕੁਮਾਰ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਸਰਪੰਚ ਦੇ ਮੋਢੇ 'ਤੇ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਸਰਪੰਚ ਦੀ ਗੰਭੀਰ ਹਾਲਤ ਦੇਖਦਿਆਂ ਉਨ੍ਹਾਂ ਨੂੰ ਰੈਫਰ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਸਰਪੰਚ ਪਿੰਡ ਤੋਂ ਆਪਣੇ ਢਾਣੀ ਵੱਲ ਕਾਰ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਕੁਝ ਨਾਕਾਬਪੋਸ਼ ਵਿਅਕਤੀਆਂ ਵੱਲੋਂ ਸਰਪੰਚ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ "ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।