ਪੰਜਾਬ ਦਾ ਇਹ ਇਲਾਕਾ ਫਾਇਰਿੰਗ ਨਾਲ ਦਹਿਲਿਆ, ਸਰਪੰਚ ''ਤੇ ਚੱਲੀ ਗੋਲ਼ੀ

ਪੰਜਾਬ ਦਾ ਇਹ ਇਲਾਕਾ ਫਾਇਰਿੰਗ ਨਾਲ ਦਹਿਲਿਆ, ਸਰਪੰਚ ''ਤੇ ਚੱਲੀ ਗੋਲ਼ੀ

ਤਰਨਤਾਰਨ ਦੇ ਪਿੰਡ ਚੇਲਾ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੀ ਪੰਚਾਇਤੀ ਪੈਲੀ ਨੂੰ ਜ਼ਬਰਦਸਤੀ ਵਾਹੁਣ ਵਾਲੀ ਧਿਰ ਜੱਜਬੀਰ ਸਿੰਘ ਵੱਲੋਂ ਗੋਲ਼ੀ ਚਲਾ ਦਿੱਤੀ ਗਈ। ਇਸ ਘਟਨਾ ਵਿਚ ਪਿੰਡ ਦਾ ਮੌਜੂਦਾ ਸਰਪੰਚ ਪ੍ਰਭਜੀਤ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਹਾਲਾਂਕਿ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਸਰਪੰਚ ਨੂੰ ਮੌਕੇ 'ਤੇ ਹੀ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

                         Image

ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਚਾਇਤੀ ਜ਼ਮੀਨ ਨੂੰ ਜੱਜਬੀਰ ਸਿੰਘ ਨਾਂ ਦਾ ਵਿਅਕਤੀ ਜ਼ਬਰਦਸਤੀ ਵਾਹ ਰਿਹਾ ਸੀ। ਕਾਨੂੰਨ ਮੁਤਾਬਕ ਇਸ ਜ਼ਮੀਨ ਨੂੰ ਪੰਚਾਇਤ ਦੇ ਹਵਾਲੇ ਕੀਤਾ ਗਿਆ ਸੀ ਅਤੇ ਅੱਜ ਜਦੋਂ ਸਰਪੰਚ ਪ੍ਰਭਜੀਤ ਸਿੰਘ ਆਪਣੀ ਟੀਮ ਨਾਲ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਲੈਣ ਗਏ ਤਾਂ ਜੱਜਬੀਰ ਸਿੰਘ ਨੇ ਗੋਲ਼ੀਆਂ ਚਲਾ ਦਿੱਤੀਆਂ। ਇਕ ਗੋਲ਼ੀ ਸਰਪੰਚ ਪ੍ਰਭਜੀਤ ਸਿੰਘ ਨੂੰ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।

ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਪਹੁੰਚੇ ਪਿੰਡ ਵਾਸੀਆਂ ਵੱਲੋਂ ਕਿਹਾ ਗਿਆ ਹੈ ਕਿ ਇਕ ਤਾਂ ਪਿੰਡ ਦੀ ਪੰਚਾਇਤੀ ਜ਼ਮੀਨ ਨੂੰ ਧਿਰ ਵੱਲੋਂ ਵਾਹਿਆ ਜਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਗੁੰਡਾਗਰਦੀ ਕਰਦਿਆਂ ਗੋਲ਼ੀ ਮਾਰ ਕੇ ਸਰਪੰਚ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਸਰਪੰਚ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲ਼ੀ ਚਲਾਉਣ ਵਾਲੇ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।