ਅਬੋਹਰ : ਸਕੂਲ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਝੜਪ, ਦੋ ਸਕੇ ਭਰਾ ਜ਼ਖਮੀ; ਇਲਾਜ ਦੌਰਾਨ ਇੱਕ ਦੀ ਮੌਤ

ਅਬੋਹਰ : ਸਕੂਲ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਝੜਪ, ਦੋ ਸਕੇ ਭਰਾ ਜ਼ਖਮੀ; ਇਲਾਜ ਦੌਰਾਨ ਇੱਕ ਦੀ ਮੌਤ

ਅਬੋਹਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਸਕੂਲ ਦੇ ਬਾਹਰ ਵਿਦਿਆਰਥੀਆਂ ਦੀ ਆਪਸ ਵਿਚ ਝੜਪ ਹੋ ਗਈ ਤੇ ਝਗੜਾ ਇੰਨਾ ਵਧ ਗਿਆ ਕਿ ਉਹ ਆਪਸ ਵਿਚ ਹੱਥੋਂਪਾਈ ਹੋ ਗਏ ਤੇ ਇਸ ਦੌਰਾਨ ਇਕ ਵਿਦਿਆਰਥੀ ਦੇ ਸਾਹ ਵੀ ਨਿਕਲ ਗਏ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਸਕੂਲ ਦੇ ਬਾਹਰ ਵਿਦਿਆਰਥੀਆਂ ਦੀ ਝੜਪ ਨੇ ਖੂਨੀ ਰੂਪ ਧਾਰ ਗਿਆ। ਝਗੜੇ ਵਿਚ 2 ਸਕੇ ਭਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਤੇ ਇਲਾਜ ਦੌਰਾਨ ਇਕ ਭਰਾ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਜਿਹੜੇ ਵਿਦਿਆਰਥੀਆਂ ਦੀ ਆਪਸ ਵਿਚ ਝੜਪ ਹੋਈ ਉਹ 12ਵੀਂ ਜਮਾਤ ਦੇ ਹਨ। ਵਿਦਿਆਰਥੀਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਕਿਹਾ-ਸੁਣੀ ਇੰਨੀ ਵਧ ਗਈ ਕਿ ਉਸ ਨੇ ਖੂਨੀ ਰੂਪ ਧਾਰ ਲਿਆ। ਪੁਲਿਸ ਨੂੰ ਜਿਵੇਂ ਹੀ ਮਾਮਲੇ ਬਾਰੇ ਪਤਾ ਲੱਗਿਆ ਤਾਂ ਉਹ ਮੌਕੇ ‘ਤੇ ਪਹੁੰਚੀ ਤੇ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।