ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਜ਼ ਦਾ ਦੂਜਾ ਬੈਚ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਜ਼ ਦਾ ਦੂਜਾ ਬੈਚ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਦੀ ਸਕੂਲੀ ਸਿੱਖਿਆ 'ਚ ਸੁਧਾਰ ਵਾਸਤੇ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਸਿਖਲਾਈ ਵਾਸਤੇ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਖ਼ੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲਾਂ ਦੀ ਚੋਣ 5 ਮੈਂਬਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਸਤੇ ਮਾਪਦੰਡ ਤੈਅ ਕੀਤਾ ਗਿਆ ਅਤੇ ਮਾਪਦੰਡ 'ਤੇ ਖ਼ਰੇ ਉਤਰਨ ਵਾਲੇ ਪ੍ਰਿੰਸੀਪਲਾਂ ਦੀ ਹੀ ਚੋਣ ਕੀਤੀ ਜਾਂਦੀ ਹੈ।

ਦੱਸਣਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਸੀ ਕਿ ਪ੍ਰਿੰਸੀਪਲਾਂ ਦੀ ਚੋਣ ਕਿਵੇਂ ਕੀਤੀ ਜਾ ਰਹੀ ਹੈ ਅਤੇ ਇਸ ਟ੍ਰੇਨਿੰਗ 'ਤੇ ਕਿੰਨਾ ਖ਼ਰਚਾ ਆ ਰਿਹਾ ਹੈ। ਇਹ ਵੇਰਵਾ ਦੱਸਿਆ ਜਾਵੇ ਪਰ ਮੁੱਖ ਮੰਤਰੀ ਨੇ ਇਸ ਦੇ ਜਵਾਬ 'ਚ ਕਿਹਾ ਸੀ ਕਿ ਉਹ 3 ਕਰੋੜ ਲੋਕਾਂ ਨੂੰ ਜਵਾਬਦੇਹ ਹਨ।