ਵੱਡੀ ਖ਼ਬਰ : ਪ੍ਰਸ਼ਾਸਨ ਨੇ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ’ਚ ਧਾਰਾ 144 ਕੀਤੀ ਲਾਗੂ

ਵੱਡੀ ਖ਼ਬਰ : ਪ੍ਰਸ਼ਾਸਨ ਨੇ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ’ਚ ਧਾਰਾ 144 ਕੀਤੀ ਲਾਗੂ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਸੁਰੱਖਿਆ ਨੂੰ ਵੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ 19 ਮਾਰਚ ਨੂੰ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਧਾਰਾ 144 31 ਮਾਰਚ ਤੱਕ ਲਾਗੂ ਰਹੇਗੀ।ਦਰਅਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਵੱਲੋਂ 19 ਮਾਰਚ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖਾਲਸਾ ਵਹੀਰ ਮੁੜ ਤੋ ਸ਼ੁਰੂ ਕੀਤੀ ਜਾ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਸ ਤੋਂ ਇਲਾਵਾ ਪੁਲਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਵੱਖ-ਵੱਖ ਨਾਕਿਆ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਇੰਟਰਨੈੱਟ ਸੇਵਾਵਾਂ ਵੀ ਬੰਦ ਹੋ ਗਈਆ ਹਨ। ਉਧਰ ਪੁਲਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਨਿਆਦੀ ਕਰਵਾਈ ਜਾ ਰਹੀ ਹੈ ਕਿ ਸ਼ਹਿਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।