- Updated: November 18, 2026 05:56 PM
ਦੋ ਕੁ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਛੱਡ ਕੇ ਜਾਣ ਵਾਲੇ ਸੀਨੀਅਰ ਆਗੂ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਅਕਾਲੀ ਦਲ ਵਿਚ ਵਾਪਸੀ ਕਰ ਲਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਹੀ ਨਿਸ਼ਾਨ ਸਿੰਘ ਨੇ ਹਾਕਮਨਾਵਾਲ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਪਤਾ ਲੱਗਾ ਹੈ ਕਿ ਡਾ. ਨਿਸ਼ਾਨ ਸਿੰਘ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਬੁਲਾਇਆ ਗਿਆ ਸੀ, ਜਿੱਥੇ ਪਾਰਟੀ ਪ੍ਰਧਾਨ ਨੇ ਉਨ੍ਹਾਂ ਨੂੰ ਹਲਕੇ ਵਿਚ ਮੁੜ ਸਰਗਰਮ ਹੋਣ ਦੇ ਨਿਰਦੇਸ਼ ਦਿੱਤੇ।