ਈ. ਡੀ. ਦੀ ਨਜ਼ਰ ''ਚ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ 

ਈ. ਡੀ. ਦੀ ਨਜ਼ਰ ''ਚ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ 

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰਡਾਰ ’ਤੇ ਆ ਗਏ ਹਨ, ਜਿਸ ਦੇ ਚੱਲਦਿਆਂ ਅਰਵਿੰਦ ਖੰਨਾ ਨੂੰ ਈ. ਡੀ. ਵਲੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਇਸ ਵਿਚ ਖੰਨਾ ਨੂੰ ਈ. ਡੀ. ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਵੀ ਈ. ਡੀ. ਖੰਨਾ ਨੂੰ 6 ਜਨਵਰੀ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ 15 ਜਨਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਸੀ ਪਰ ਅਰਵਿੰਦ ਖੰਨਾ ਨੇ ਉਹ ਸੰਮਨ ਛੱਡ ਦਿੱਤੇ ਸਨ। ਇਸ ਤੋਂ ਬਾਅਦ ਈ. ਡੀ. ਨੇ ਉਨ੍ਹਾਂ ਨੂੰ ਇਹ ਦੂਜਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 30 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।