- Updated: April 14, 2023 09:32 PM
10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ । ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਜਲੰਧਰ ਵਿੱਚ BJP ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਜਲੰਧਰ ਤੋਂ BJP ਦੇ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। CM ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ ।