- Updated: October 05, 2026 08:50 PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰਜੀਤ ਸਿੰਘ ਭਲਾਈਪੁਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਲਾਈਪੁਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਉਹਨਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਭਲਾਈਪੁਰ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਭਲਾਈਪੁਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਭਲਾਈਪੁਰ ਡੋਗਰਾਂ ਵਿਖੇ 6 ਅਕਤੂਬਰ ਨੂੰ ਦੁਪਹਿਰ 12 ਵਜੇ ਹੋਵੇਗਾ।