- Updated: February 17, 2025 02:01 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਣ ਕੀਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਸੂਤਰਾਂ ਮੁਤਾਬਕ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਕੀਤੀ ਗਈ ਕਾਰਵਾਈ 'ਤੇ ਇਤਰਾਜ਼ ਕੀਤਾ ਸੀ। ਇਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਸਤਿਕਾਰ ਵਜੋਂ ਅਸਤੀਫ਼ਾ ਦਿੱਤਾ ਹੈ ਅਤੇ ਉਨ੍ਹਾਂ ਵਲੋਂ ਅਸਤੀਫ਼ਾ ਅੰਤ੍ਰਿੰਗ ਕਮੇਟੀ ਨੂੰ ਸੌਪਿਆ ਗਿਆ ਹੈ।
ਉੱਥੇ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ, ਜੋ ਸੱਤ ਮੈਂਬਰੀ ਕਮੇਟੀ ਦਾ ਉਨ੍ਹਾਂ ਨੂੰ ਮੁਖੀ ਬਣਾਇਆ ਗਿਆ ਸੀ। ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫ਼ਾ ਭੇਜ ਰਹੇ ਹਨ। ਇਸ ਸਭ ਤੋਂ ਬਾਅਦ ਹੁਣ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਜਾਣਗੇ।