SGPC ਪ੍ਰਧਾਨ ਦਾ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ’

SGPC ਪ੍ਰਧਾਨ ਦਾ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ’

ਬੀਤੇ ਕੁਝ ਦਿਨਾਂ ਤੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ SGPC ‘ਤੇ ਗੁਰਬਾਣੀ ਪ੍ਰਸਾਰਣ ਦਾ ਹੱਕ ਕਿਸੇ ਇੱਕ ਚੈਨਲ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਹੁਣ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਇੱਕ ਬਿਆਨ ਆਇਆ ਹੈ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਪ੍ਰੈਸ ਕਾਨਫ਼ਰੰਸ ਕਰ ਕੇ ਵੱਡਾ ਬਿਆਨ ਜਾਰੀ ਕੀਤਾ ਹੈ।ਧਾਮੀ ਨੇ ਐਲਾਨ ਕੀਤਾ ਕਿ ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਗੁਰਬਾਣੀ ਵੇਚਣ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਦੀ ਨਸੀਅੱਤ ਦਿੱਤੀ। 

ਉਨ੍ਹਾਂ ਕਿਹਾ ਕਿ ਜਿਸ ਕੰਪਨੀ ਨਾਲ ਲਾਈਵ ਪ੍ਰਸਾਰਣ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋ ਰਿਹਾ ਹੈ। ਹੁਣ ਐਸਜੀਪੀਸੀ ਨਵਾਂ ਟੈਂਡਰ ਜਾਰੀ ਕਰੇਗੀ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ। ਧਾਮੀ ਨੇ ਕਿਹਾ ਕਿ ਜਿਹੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਹੋਵੇਗਾ। ਇਸ ਦੇ ਨਾਲ ਹੀ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂ ਦਾ ਪਾਲਣ ਕਰਨਾ ਪਵੇਗਾ।

ਇਸ ਤੋਂ ਇਲਾਵਾ ਧਾਮੀ ਨੇ ਕਿਹਾ ਕਿ ਸਾਨੂੰ ਹੁਣ ਸਰਕਾਰ ਸਿਆਸਤ ਕਰਨਾ ਨਹੀਂ ਦਸ ਸਕਦੀ। ਉਨ੍ਹਾਂ ਕਿਹਾ ਕਿ ਅਸੀ ਅਕਾਲੀ ਦਲ ਦੇ ਪੱਕੇ ਸਿਪਾਹੀ ਹਾਂ ਅਤੇ ਰਹਾਂਗੇ। ਉਨ੍ਹਾਂ ਮਾਨ ਸਰਕਾਰ ਦੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ, ਕੀ ਹੁਣ ਸਾਨੂੰ ਸਰਕਾਰ ਸਿਧਾਂਤ ਸਮਝਾਵੇਗੀ ?